ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 14
ਆਰਥੋਡਾਕਸ ਕੈਲੰਡਰ · 1 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 14 ਫ਼ਰਵਰੀ 2027
ਐਤਵਾਰ · ਸੁਰ 4
ਤਿਉਹਾਰ ਅਤੇ ਸੰਤ
ਜ਼ੱਕੀ ਦਾ ਐਤਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਚੌਥੀ ਇੰਜੀਲ
1ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ। 2ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ। 3ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ। 4ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ। 5ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ? 6ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ, 7ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ। 8ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ। 9ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ। 10ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ। 11ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ। 12ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।
ਪੱਤ੍ਰੀ
9ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ। 10ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ। 11ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ। 12ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ। 13ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ। 14ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ। 15ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ।
ਪੱਤ੍ਰੀ (ਸੰਤ ਤ੍ਰਿਫ਼ੋਨ ਲਈ)
28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ। 29ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ। 30ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ। 31ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ। 32ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ? 33ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ। 34ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ। 35ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ? 36ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ। 37ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ। 38ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। 39ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ਇੰਜੀਲ
1ਯਿਸੂ ਯਰੀਹੋ ਦੇ ਵਿੱਚੋਂ ਦੀ ਨਿੱਕਲ ਰਿਹਾ ਸੀ। 2ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ। 3ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ। 4ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ। 5ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ। 6ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ। 7ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ। 8ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ। 9ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ। 10ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।
ਇੰਜੀਲ (ਸੰਤ ਤ੍ਰਿਫ਼ੋਨ ਲਈ)
19ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ। 20ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। 21ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 1 ਸਿਵਲ ਕੈਲੰਡਰ ਦਾ ਫ਼ਰਵਰੀ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ