ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 15
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਫ਼ਰਵਰੀ 2027
ਸੋਮਵਾਰ · ਚਾਲੀਸੇ ਦਾ ਪਹਿਲਾ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦੇ ਪਹਿਲੇ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
1ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, 2ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ, ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਪਵਿੱਤਰ ਹਾਂ। 11ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ। 12ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ। 13ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ। ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ। 14ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ। 15ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ। 16ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ। 17ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ। 18ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
ਜਵਾਬੀ ਭਜਨ
7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ। 8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ। 9ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ। 14ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।
ਇੰਜੀਲ
31ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ। 32ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ। 33ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ। 34ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ। 35ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ, 36ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ। 37ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਵੇਖਿਆ ਤੇ ਤੈਨੂੰ ਪਿਲਾਇਆ? 38ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ? 39ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ? 40ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ। 41ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। 42ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ। 43ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ। 44ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ? 45ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ। 46ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ