ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 15
ਆਰਥੋਡਾਕਸ ਕੈਲੰਡਰ · 2 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 15 ਫ਼ਰਵਰੀ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ 38ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
On this day we observe the Meeting of our Lord, God, and Saviour Jesus Christ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
1ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ। 2ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ। 3ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।” 4ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ। 5ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ! 6ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ। 7ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ। 8ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ। 9ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ, 10ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ। 11ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ। 12ਜਦ ਤੱਕ ਯਹੋਵਾਹ ਮਨੁੱਖਾਂ ਨੂੰ ਦੂਰ ਨਾ ਕਰ ਦੇਵੇ, ਅਤੇ ਦੇਸ ਵਿੱਚ ਬਹੁਤੇ ਸਥਾਨ ਸੁਨਸਾਨ ਨਾ ਹੋ ਜਾਣ।
ਸ਼ਾਮ ਦੀ ਪ੍ਰਾਰਥਨਾ: ਪਾਠ
1ਮਿਸਰ ਦੇਸ ਦੇ ਵਿਖੇ ਅਗੰਮ ਵਾਕ। ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ਼ ਜਾਵੇਗਾ। 3ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ। 4ਮੈਂ ਮਿਸਰੀਆਂ ਨੂੰ ਨਿਰਦਈ ਮਾਲਕਾਂ ਦੇ ਵੱਸ ਵਿੱਚ ਕਰਾਂਗਾ, ਅਤੇ ਇੱਕ ਜ਼ਾਲਮ ਰਾਜਾ ਉਨ੍ਹਾਂ ਦੇ ਉੱਤੇ ਰਾਜ ਕਰੇਗਾ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ। 5ਪਾਣੀ ਸਮੁੰਦਰ ਵਿੱਚੋਂ ਸੁੱਕ ਜਾਵੇਗਾ, ਅਤੇ ਦਰਿਆ ਖੁਸ਼ਕ ਅਤੇ ਖਾਲੀ ਹੋ ਜਾਵੇਗਾ, 12ਹੁਣ ਤੇਰੇ ਸਿਆਣੇ ਕਿੱਥੇ ਹਨ? ਉਹ ਤੈਨੂੰ ਦੱਸਣ ਅਤੇ ਉਹ ਜਾਣਨ, ਕਿ ਸੈਨਾਂ ਦੇ ਯਹੋਵਾਹ ਨੇ ਮਿਸਰ ਲਈ ਕੀ ਠਾਣਿਆ ਹੈ। 16ਉਸ ਦਿਨ ਮਿਸਰੀ ਔਰਤਾਂ ਵਾਂਗੂੰ ਹੋ ਜਾਣਗੇ ਅਤੇ ਉਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣ ਨਾਲ ਜਿਹੜਾ ਉਹ ਉਹਨਾਂ ਉੱਤੇ ਹਿਲਾਉਂਦਾ ਹੈ ਡਰਨਗੇ ਅਤੇ ਕੰਬਣਗੇ। 19ਉਸ ਦਿਨ ਮਿਸਰ ਦੇ ਵਿਚਕਾਰ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਹੋਵਾਹ ਲਈ ਇੱਕ ਥੰਮ੍ਹ ਹੋਵੇਗਾ। 20ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਉਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਉ, ਇੱਕ ਮਹਾਪੁਰਸ਼ ਭੇਜੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ। 21ਯਹੋਵਾਹ ਮਿਸਰੀਆਂ ਲਈ ਆਪ ਨੂੰ ਪਰਗਟ ਕਰੇਗਾ ਅਤੇ ਉਸ ਦਿਨ ਮਿਸਰੀ ਯਹੋਵਾਹ ਨੂੰ ਜਾਣਨਗੇ ਅਤੇ ਉਹ ਬਲੀਆਂ ਅਤੇ ਭੇਟਾਂ ਨਾਲ ਉਸ ਦੀ ਉਪਾਸਨਾ ਕਰਨਗੇ ਅਤੇ ਉਹ ਯਹੋਵਾਹ ਲਈ ਸੁੱਖਣਾ ਸੁੱਖਣਗੇ ਅਤੇ ਪੂਰੀਆਂ ਵੀ ਕਰਨਗੇ।
ਸਵੇਰ ਦੀ ਪ੍ਰਾਰਥਨਾ: ਇੰਜੀਲ
25ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ। 26ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ। 27ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ। 28ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ, 29ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ, 30ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ, 31ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ, 32ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।
ਪੱਤ੍ਰੀ (ਪ੍ਰਭੂ ਦੀ ਮੁਲਾਕਾਤ ਲਈ)
7ਪਰ ਕੋਈ ਸ਼ੱਕ ਨਹੀਂ ਭਈ ਛੋਟੇ ਨੂੰ ਵੱਡੇ ਤੋਂ ਬਰਕਤ ਮਿਲਦੀ ਹੈ। 8ਅਤੇ ਇੱਥੇ ਮਰਨ ਵਾਲੇ ਮਨੁੱਖ ਦਸਵੰਧ ਲੈਂਦੇ ਹਨ ਪਰ ਉੱਥੇ ਉਹ ਲੈਂਦਾ ਹੈ ਜਿਸ ਦੇ ਵਿਖੇ ਇਹ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ। 9ਸੋ ਇਹ ਆਖ ਸਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸਵੰਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸਵੰਧ ਦਿੱਤਾ। 10ਕਿਉਂ ਜੋ ਉਹ ਅਜੇ ਆਪਣੇ ਪਿਤਾ ਦੇ ਸਰੀਰ ਵਿੱਚ ਸੀ ਜਿਸ ਵੇਲੇ ਮਲਕਿਸਿਦਕ ਉਹ ਨੂੰ ਆ ਮਿਲਿਆ। 11ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ? 12ਕਿਉਂਕਿ ਜਦੋਂ ਜਾਜਕਾਈ ਬਦਲੀ ਗਈ ਤਾਂ ਬਿਵਸਥਾ ਦਾ ਵੀ ਬਦਲਣਾ ਜ਼ਰੂਰੀ ਹੈ। 13ਕਿਉਂਕਿ ਜਿਸ ਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ, ਉਹ ਕਿਸੇ ਹੋਰ ਗੋਤ ਦਾ ਹੈ ਜਿਹਨਾਂ ਵਿੱਚੋਂ ਕਿਸੇ ਨੇ ਜਗਵੇਦੀ ਦੇ ਅੱਗੇ ਸੇਵਾ ਨਹੀਂ ਕੀਤੀ। 14ਕਿਉਂ ਜੋ ਇਹ ਪਰਗਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਬਾਰੇ ਕੁਝ ਨਹੀਂ ਆਖਿਆ। 15ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ 16ਇਹ ਜਾਜਕ ਸਰੀਰ ਦੇ ਸੰਬੰਧੀ ਬਿਵਸਥਾ ਦੇ ਅਨੁਸਾਰ ਨਹੀਂ ਪਰ ਅਵਿਨਾਸ਼ੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਆਖਣਾ ਹੋਰ ਵੀ ਸਾਫ਼ ਹੁੰਦਾ ਹੈ। 17ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ।
ਇੰਜੀਲ (ਪ੍ਰਭੂ ਦੀ ਮੁਲਾਕਾਤ ਲਈ)
22ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ। 23ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ। 24ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ। 25ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ। 26ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ। 27ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ। 28ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ, 29ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ, 30ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ, 31ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ, 32ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ। 33ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ। 34ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ। 35ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ। 36ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ। 37ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ। 38ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। 39ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ। 40ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 2 ਸਿਵਲ ਕੈਲੰਡਰ ਦਾ ਫ਼ਰਵਰੀ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ