Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 16

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਫ਼ਰਵਰੀ 2027

ਮੰਗਲਵਾਰ · ਚਾਲੀਸੇ ਦਾ ਪਹਿਲਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਪਹਿਲੇ ਹਫ਼ਤੇ ਦਾ ਮੰਗਲਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 55:10–11

10ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ, 11ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।

ਜਵਾਬੀ ਭਜਨ

ਜ਼ਬੂ 34:3–6, 15–18

3ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ। 4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ। 5ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ। 6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ। 15ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ। 16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ। 17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ। 18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।

ਇੰਜੀਲ

ਮੱਤੀ 6:7–15

7ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ। 8ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ। 9ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, 10ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ। 11ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ, 12ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ, 13ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ। 14ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। 15ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ