Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 16

ਆਰਥੋਡਾਕਸ ਕੈਲੰਡਰ · 3 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 16 ਫ਼ਰਵਰੀ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 38ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Afterfeast of the Meeting of the Lord

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ (ਸੋਮਵਾਰ ਲਈ)

1 ਪਤ 2:21–3:9

21ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ। 22ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ। 23ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ। 24ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ। 25ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ। 3:1ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ 2ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ। 3ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ 4ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ 5ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ 6ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ 7ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ। 8ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ 9ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ

ਪੱਤ੍ਰੀ

1 ਪਤ 3:10–22

10ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ 11ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇ 12ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਹ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ। 13ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ? 14ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ 15ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ 16ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ 17ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ 18ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ 19ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ 20ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ 21ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ। 22ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।

ਪੱਤ੍ਰੀ (ਸੰਤ ਸ਼ਮਊਨ ਅਤੇ ਸੰਤ ਆੱਨਾ ਲਈ)

ਇਬਰਾ 9:11–14

11ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ। 12ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। 13ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ 14ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।

ਇੰਜੀਲ (ਸੋਮਵਾਰ ਲਈ)

ਮਰਕੁ 12:13–17

13ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੋ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ। 14ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ? 15ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ। 16ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ। 17ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।

ਇੰਜੀਲ

ਮਰਕੁ 12:18–27

18ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ। ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ 19ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ। 20ਸੱਤ ਭਰਾ ਸਨ ਅਤੇ ਪਹਿਲੇ ਨੇ ਵਿਆਹ ਕਰਾਇਆ ਅਤੇ ਬੇ-ਔਲਾਦ ਹੀ ਮਰ ਗਿਆ। 21ਤਦ ਦੂਸਰੇ ਭਰਾ ਨੇ ਉਹ ਨੂੰ ਵਿਆਹ ਲਿਆ ਅਤੇ ਉਹ ਵੀ ਬੇ-ਔਲਾਦ ਹੀ ਮਰ ਗਿਆ, ਅਤੇ ਇਸੇ ਤਰ੍ਹਾਂ ਤੀਜੇ ਨੇ ਵੀ ਅਤੇ ਸੱਤੇ ਬੇ-ਔਲਾਦ ਹੀ ਮਰ ਗਏ। 22ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ। 23ਸੋ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੋ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ? 24ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰ ਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ, ਕਿ ਤੁਸੀਂ ਨਾ ਪਵਿੱਤਰ ਗ੍ਰੰਥਾਂ ਨੂੰ, ਅਤੇ ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ? 25ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ। 26ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? 27ਉਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।

ਇੰਜੀਲ (ਸੰਤ ਸ਼ਮਊਨ ਅਤੇ ਸੰਤ ਆੱਨਾ ਲਈ)

ਲੂਕਾ 2:25–38

25ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ। 26ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ। 27ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ। 28ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ, 29ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ, 30ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ, 31ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ, 32ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ। 33ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ। 34ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ। 35ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ। 36ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ। 37ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ। 38ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 3 ਸਿਵਲ ਕੈਲੰਡਰ ਦਾ ਫ਼ਰਵਰੀ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ