Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 17

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਫ਼ਰਵਰੀ 2027

ਬੁੱਧਵਾਰ · ਚਾਲੀਸੇ ਦਾ ਪਹਿਲਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਪਹਿਲੇ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਸਰਵਾਈਟ ਧਰਮਸੰਘ ਦੇ ਸੱਤ ਪਵਿੱਤਰ ਸੰਸਥਾਪਕ · ਯਾਦ

ਦਿਨ ਦੇ ਪਾਠ

ਪਹਿਲਾ ਪਾਠ

ਯੂਨਾ 3:1–10

1ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ, 2“ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!” 3ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ। 4ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!” 5ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ। 6ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ। 7ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ, 8ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ! 9ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?” 10ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।

ਜਵਾਬੀ ਭਜਨ

ਜ਼ਬੂ 51:1–2, 10–11, 16–17

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ! 2ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ, 10ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ। 11ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ! 16ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ। 17ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।

ਇੰਜੀਲ

ਲੂਕਾ 11:29–32

29ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ। 30ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ। 31ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ। 32ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ