Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 17

ਆਰਥੋਡਾਕਸ ਕੈਲੰਡਰ · 4 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 17 ਫ਼ਰਵਰੀ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 38ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Afterfeast of the Meeting of the Lord

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਪਤ 4:1–11

1ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ 2ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ 3ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ 4ਉਹ ਇਸ ਨੂੰ ਅਚਰਜ਼ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ। 5ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਨੂੰ ਤਿਆਰ ਹੈ 6ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ। 7ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ 8ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ 9ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ 10ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ 11ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।

ਇੰਜੀਲ

ਮਰਕੁ 12:28–37

28ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ? 29ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ। 30ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ। 31ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ। 32ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ। 33ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ। 34ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ। 35ਫੇਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਇਹ ਕਿਹਾ ਉਪਦੇਸ਼ਕ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ? 36ਦਾਊਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ। 37ਦਾਊਦ ਤਾਂ ਆਪੇ ਉਹ ਨੂੰ ਪ੍ਰਭੂ ਆਖਦਾ ਹੈ ਫੇਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 4 ਸਿਵਲ ਕੈਲੰਡਰ ਦਾ ਫ਼ਰਵਰੀ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ