Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 18

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਫ਼ਰਵਰੀ 2027

ਵੀਰਵਾਰ · ਚਾਲੀਸੇ ਦਾ ਪਹਿਲਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਪਹਿਲੇ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 138:1–3, 7–8

1ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ। 2ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ! 3ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ। 7ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ। 8ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!

ਇੰਜੀਲ

ਮੱਤੀ 7:7–12

7ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। 8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ। 9ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ? 10ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ? 11ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ? 12ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ