Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 18

ਆਰਥੋਡਾਕਸ ਕੈਲੰਡਰ · 5 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 18 ਫ਼ਰਵਰੀ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 38ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Afterfeast of the Meeting of the Lord

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10; ਕਹਾ 3; ਕਹਾ 8 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ: ਇੰਜੀਲ

ਯੂਹ 10:9–16

9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ। 10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ। 11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ। 14ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ 15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ 16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।

ਪੱਤ੍ਰੀ

1 ਪਤ 4:12–5:5

12ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ 13ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ 14ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ 15ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਜਾਂ ਚੋਰ ਜਾਂ ਬੁਰਾ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ 16ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ 17ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ 18ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ? 19ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ। 5:1ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ, 2ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ 3ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ 4ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ 5ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ

ਪੱਤ੍ਰੀ (ਸੰਤ ਥਿਓਡੋਸੀਅਸ ਲਈ)

ਇਬਰਾ 13:17–21

17ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ। 18ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ। 19ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਂਵਾਂ। 20ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ 21ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।

ਇੰਜੀਲ

ਮਰਕੁ 12:38–44

38ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਉਪਦੇਸ਼ਕਾਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤਰ ਪਹਿਨ ਕੇ ਤੁਰਨਾਂ ਫਿਰਨਾ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ 39ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ। 40ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ। 41ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ। 42ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ। 43ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ। 44ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।

ਇੰਜੀਲ (ਸੰਤ ਥਿਓਡੋਸੀਅਸ ਲਈ)

ਲੂਕਾ 6:17–23

17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 5 ਸਿਵਲ ਕੈਲੰਡਰ ਦਾ ਫ਼ਰਵਰੀ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ