Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 19

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਫ਼ਰਵਰੀ 2027

ਸ਼ੁੱਕਰਵਾਰ · ਚਾਲੀਸੇ ਦਾ ਪਹਿਲਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਪਹਿਲੇ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਵਰਤ ਅਤੇ ਤੋਬਾ

ਮਾਸ ਤੋਂ ਪਰਹੇਜ਼

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਹਿਜ਼ 18:21–28

21ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ। 22ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ। 23ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ? 24ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ। 25ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ? 26ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ। 27ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ। 28ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।

ਜਵਾਬੀ ਭਜਨ

ਜ਼ਬੂ 130:1–8

1ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ, 2ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ! 3ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ? 4ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ। 5ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ। 6ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ। 7ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ, 8ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।

ਇੰਜੀਲ

ਮੱਤੀ 5:20–26

20ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ। 21ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ। 22ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। 23ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ, 24ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ। 25ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ। 26ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ