ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 19
ਆਰਥੋਡਾਕਸ ਕੈਲੰਡਰ · 6 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 19 ਫ਼ਰਵਰੀ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 38ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Afterfeast of the Meeting of the Lord
ਵਰਤ ਦਾ ਦਿਨ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ। 2ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ। 3ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ। 4ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ। 5ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ 6ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ 7ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ। 8ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫਲ ਨਾ ਹੋਣ ਦੇਣਗੇ। 9ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ। 10ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ।
ਇੰਜੀਲ
1ਜਦੋਂ ਪ੍ਰਭੂ ਯਿਸੂ ਹੈਕਲ ਵਿੱਚੋਂ ਬਾਹਰ ਜਾ ਰਿਹਾ ਸੀ, ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਇਹਨਾਂ ਪੱਥਰਾਂ ਅਤੇ ਇਮਾਰਤਾਂ ਨੂੰ ਵੇਖੋ ਕਿਹੋ ਜਿਹੇ ਹਨ! 2ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ। 3ਜਦੋਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹ ਦੇ ਅੱਗੇ ਅਰਜ਼ ਕੀਤੀ, 4ਜੋ ਸਾਨੂੰ ਦੱਸੋ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਨਿਸ਼ਾਨ ਹੋਵੇਗਾ, ਜਦੋਂ ਇਹ ਸਭ ਪੂਰੀਆਂ ਹੋਣ ਲੱਗਣਗੀਆਂ? 5ਯਿਸੂ ਨੇ ਉਨ੍ਹਾਂ ਨੂੰ ਆਖਿਆ, ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖੇ ਵਿੱਚ ਨਾ ਪਾਵੇ। 6ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ। 7ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ। ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ। 8ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 6 ਸਿਵਲ ਕੈਲੰਡਰ ਦਾ ਫ਼ਰਵਰੀ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ