Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 20

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਫ਼ਰਵਰੀ 2027

ਸ਼ਨੀਵਾਰ · ਚਾਲੀਸੇ ਦਾ ਪਹਿਲਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਪਹਿਲੇ ਹਫ਼ਤੇ ਦਾ ਸ਼ਨੀਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਬਿਵ 26:16–19

16ਅੱਜ ਦੇ ਦਿਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਹੁਕਮ ਦਿੰਦਾ ਹੈ ਕਿ ਇਨ੍ਹਾਂ ਬਿਧੀਆਂ ਅਤੇ ਕਨੂੰਨਾਂ ਦੀ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪੂਰਾ ਕਰ ਕੇ ਪਾਲਣਾ ਕਰੋ। 17ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ। 18ਅਤੇ ਯਹੋਵਾਹ ਨੇ ਵੀ ਅੱਜ ਆਪਣੇ ਬਚਨ ਅਨੁਸਾਰ ਤੁਹਾਨੂੰ ਆਪਣੀ ਨਿੱਜ-ਪਰਜਾ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, 19ਤਾਂ ਜੋ ਉਹ ਤੁਹਾਨੂੰ ਉਨ੍ਹਾਂ ਸਾਰੀਆਂ ਕੌਮਾਂ ਨਾਲੋਂ, ਜਿਨ੍ਹਾਂ ਨੂੰ ਉਸ ਨੇ ਬਣਾਇਆ ਹੈ, ਵੱਧ ਉਸਤਤ, ਨਾਮ ਅਤੇ ਸਨਮਾਨ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਦਿੱਤਾ ਸੀ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤਰ ਪਰਜਾ ਹੋਵੋ।

ਜਵਾਬੀ ਭਜਨ

ਜ਼ਬੂ 119:1–2, 4–5, 7–8

1ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ! 2ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ! 4ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ। 5ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ! 7ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ। 8ਮੈਂ ਤੇਰੀਆਂ ਬਿਧੀਆਂ ਦੀ ਪਾਲਣਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇ!

ਇੰਜੀਲ

ਮੱਤੀ 5:43–48

43ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ। 44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ। 46ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ? 47ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ? 48ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ