ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 20
ਆਰਥੋਡਾਕਸ ਕੈਲੰਡਰ · 7 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 20 ਫ਼ਰਵਰੀ 2027
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 38ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Afterfeast of the Meeting of the Lord
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
11ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ। 12ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ। 13ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ। 14ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ। 15ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ। 16ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ। 17ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ। 18ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ। 19ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
ਇੰਜੀਲ
2ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ। 3ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ। 4ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ। 5ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ। 6ਪ੍ਰਭੂ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ। 7ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ? 8ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 7 ਸਿਵਲ ਕੈਲੰਡਰ ਦਾ ਫ਼ਰਵਰੀ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ