ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 21
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਫ਼ਰਵਰੀ 2027
ਐਤਵਾਰ · ਚਾਲੀਸੇ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦਾ ਦੂਜਾ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
1ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ। 2ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ। 9ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ। 10ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ 11ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ। 12ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ। 13ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ। 15ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ, 16ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ, 17ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ। 18ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।
ਜਵਾਬੀ ਭਜਨ
10ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ। 15ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ! 16ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ। 17ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 18ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ, 19ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।
ਦੂਜਾ ਪਾਠ
31ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ। 32ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ? 33ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ। 34ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।
ਇੰਜੀਲ
2ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। 3ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ। 4ਅਤੇ ਮੂਸਾ ਦੇ ਨਾਲ ਏਲੀਯਾਹ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਉਹ ਯਿਸੂ ਨਾਲ ਗੱਲਾਂ ਕਰਦੇ ਸਨ। 5ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਗੁਰੂ ਜੀ, ਸਾਡਾ ਐਥੇ ਰਹਿਣਾ ਚੰਗਾ ਹੈ, ਇਸ ਲਈ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਦੇ ਲਈ ਅਤੇ ਇੱਕ ਏਲੀਯਾਹ ਲਈ। 6ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ। 7ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ। 8ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ। 9ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ। 10ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ?
ਅੱਜ ਦੇ ਸੰਤ
- ਸੰਤ ਪੀਟਰ ਡੇਮੀਅਨ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ