ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 21
ਆਰਥੋਡਾਕਸ ਕੈਲੰਡਰ · 8 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 21 ਫ਼ਰਵਰੀ 2027
ਐਤਵਾਰ · ਸੁਰ 5
ਤਿਉਹਾਰ ਅਤੇ ਸੰਤ
ਚੂੰਗੀ ਲੈਣ ਵਾਲੇ ਅਤੇ ਫ਼ਰੀਸੀ ਦਾ ਐਤਵਾਰ
ਤ੍ਰਿਓਦੀਓਨ ਦੀ ਸ਼ੁਰੂਆਤ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਪੰਜਵੀਂ ਇੰਜੀਲ
12ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ। 13ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ। 14ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ। 15ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ, 16ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ। 17ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ। 18ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ? 19ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ। 20ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ। 21ਪਰ ਸਾਨੂੰ ਇਹ ਆਸ ਸੀ ਜੋ ਇਹ ਉਹ ਹੀ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇਗਾ ਅਤੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਅਦ ਇਸ ਘਟਨਾ ਨੂੰ ਬੀਤਿਆਂ ਅੱਜ ਤਿੰਨ ਦਿਨ ਹੋ ਗਏ ਹਨ। 22ਪਰ ਸਾਡੇ ਵਿੱਚੋਂ ਕਈਆਂ ਔਰਤਾਂ ਨੇ ਵੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਉਹ ਤੜਕੇ ਕਬਰ ਤੇ ਗਈਆਂ ਸਨ, 23ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ! 24ਅਤੇ ਸਾਡੇ ਨਾਲ ਦਿਆਂ ਵਿੱਚੋਂ ਵੀ ਕਈ ਕਬਰ ਉੱਤੇ ਗਏ ਅਤੇ ਜਿਸ ਤਰ੍ਹਾਂ ਔਰਤਾਂ ਨੇ ਦੱਸਿਆ ਉਸੇ ਤਰ੍ਹਾਂ ਪਾਇਆ ਪਰ ਉਸ ਨੂੰ ਨਾ ਵੇਖਿਆ। 25ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ! 26ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ? 27ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ। 28ਉਹ ਉਸ ਪਿੰਡ ਨੇੜੇ ਆਇਆ, ਜਿੱਥੇ ਉਹ ਜਾਂਦੇ ਸਨ ਅਤੇ ਉਸ ਨੇ ਅੱਗੇ ਵਧਣ ਨੂੰ ਕੀਤਾ। 29ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ। 30ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ। 31ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ। 32ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ? 33ਉਹ ਉਸੇ ਸਮੇਂ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰ੍ਹਾਂ ਚੇਲਿਆਂ ਅਤੇ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ, 34ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ! 35ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ।
ਪੱਤ੍ਰੀ
10ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ, 11ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤ੍ਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ। 12ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ। 13ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ। 14ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ। 15ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।
ਇੰਜੀਲ
10ਕਿ ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ। 11ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ! 12ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ। 13ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ! 14ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 8 ਸਿਵਲ ਕੈਲੰਡਰ ਦਾ ਫ਼ਰਵਰੀ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ