Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 22

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਫ਼ਰਵਰੀ 2027

ਸੋਮਵਾਰ · ਚਾਲੀਸੇ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਰਸੂਲ ਸੰਤ ਪਤਰਸ ਦਾ ਆਸਣ

ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

1 ਪਤ 5:1–4

1ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ, 2ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ 3ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ 4ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ

ਜਵਾਬੀ ਭਜਨ

ਜ਼ਬੂ 23:1–6

1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!

ਇੰਜੀਲ

ਮੱਤੀ 16:13–19

13ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ? 14ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ। 15ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ? 16ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ। 17ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ। 18ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ। 19ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ