ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 22
ਆਰਥੋਡਾਕਸ ਕੈਲੰਡਰ · 9 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 22 ਫ਼ਰਵਰੀ 2027
ਸੋਮਵਾਰ · ਚੂੰਗੀ ਲੈਣ ਵਾਲੇ ਅਤੇ ਫ਼ਰੀਸੀ ਦਾ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Apodosis of the Meeting of the Lord
ਵਰਤ ਤੋਂ ਬਿਨਾਂ ਹਫ਼ਤਾ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
20ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ। 21ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ। 2:1ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ। 2ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ। 3ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ। 4ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। 5ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ। 6ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ। 7ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ। 8(ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ) 9ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
ਇੰਜੀਲ
9ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ। 10ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ। 11ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ। 12ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ। 13ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 9 ਸਿਵਲ ਕੈਲੰਡਰ ਦਾ ਫ਼ਰਵਰੀ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ