Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 23

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਫ਼ਰਵਰੀ 2027

ਮੰਗਲਵਾਰ · ਚਾਲੀਸੇ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਦੂਜੇ ਹਫ਼ਤੇ ਦਾ ਮੰਗਲਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਸੰਤ ਪੋਲੀਕਾਰਪ, ਬਿਸ਼ਪ ਅਤੇ ਸ਼ਹੀਦ · ਯਾਦ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 1:10, 16–20

10ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ! 16ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ। 17ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ। 18ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ। 19ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ। 20ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।

ਜਵਾਬੀ ਭਜਨ

ਜ਼ਬੂ 50:8–9, 16–17, 21, 23

8ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ। 9ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ, 16ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ? 17ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ। 21ਤੂੰ ਇਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ। 23ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।

ਇੰਜੀਲ

ਮੱਤੀ 23:1–12

1ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ, 2ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ। 3ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ। 4ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ। 5ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ। 6ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ। 7ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ। 8ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ। 9ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ। 10ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ। 11ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ। 12ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ