Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 23

ਆਰਥੋਡਾਕਸ ਕੈਲੰਡਰ · 10 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 23 ਫ਼ਰਵਰੀ 2027

ਮੰਗਲਵਾਰ · ਚੂੰਗੀ ਲੈਣ ਵਾਲੇ ਅਤੇ ਫ਼ਰੀਸੀ ਦਾ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Hieromartyr Charalampus, Bishop of Magnesia in Thessaly, and the Martyrs Porphyrius, Baptus and 3 Women Martyrs († 202)

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਪਤ 2:9–22

9ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ! 10ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ। 11ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ। 12ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ। 13ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ। 14ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ! 15ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ। 16ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ। 17ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ। 18ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ। 19ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ। 20ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ। 21ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ। 22ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।

ਇੰਜੀਲ

ਮਰਕੁ 13:14–23

14ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ। 15ਅਤੇ ਜਿਹੜਾ ਕੋਠੇ ਉੱਤੇ ਹੋਵੇ ਉਹ ਹੇਠਾਂ ਨਾ ਉੱਤਰੇ ਅਤੇ ਆਪਣੇ ਘਰੋਂ ਕੁਝ ਲੈਣ ਲਈ ਅੰਦਰ ਨਾ ਵੜੇ। 16ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ। 17ਅਤੇ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ! 18ਪਰ ਤੁਸੀਂ ਪ੍ਰਾਰਥਨਾ ਕਰੋ ਜੋ ਇਹ ਸਿਆਲ ਵਿੱਚ ਨਾ ਹੋਵੇ। 19ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸਰਿਸ਼ਟ ਦੇ ਮੁਢੋਂ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ। 20ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ 21ਅਤੇ ਉਸ ਸਮੇਂ ਜੇ ਕੋਈ ਤੁਹਾਨੂੰ ਆਖੇ ਕਿ ਵੇਖੋ ਮਸੀਹ ਐਥੇ ਹੈ! ਜਾਂ ਵੇਖੋ ਉੱਥੇ ਹੈ! ਤਾਂ ਸੱਚ ਨਾ ਮੰਨਣਾ। 22ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ। 23ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਸੱਭੋ ਕੁਝ ਦੱਸ ਦਿੱਤਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 10 ਸਿਵਲ ਕੈਲੰਡਰ ਦਾ ਫ਼ਰਵਰੀ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ