Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 24

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਫ਼ਰਵਰੀ 2027

ਬੁੱਧਵਾਰ · ਚਾਲੀਸੇ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਦੂਜੇ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਿਰ 18:18–20

18ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ। 19ਹੇ ਯਹੋਵਾਹ, ਮੇਰੀ ਵੱਲ ਧਿਆਨ ਦੇਹ, ਮੇਰੇ ਨਾਲ ਲੜਨ ਵਾਲਿਆਂ ਦੀ ਅਵਾਜ਼ ਸੁਣ ਲੈ! 20ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ।

ਜਵਾਬੀ ਭਜਨ

ਜ਼ਬੂ 31:4–5, 13–15

4ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ। 5ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ! 13ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ। 14ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ। 15ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।

ਇੰਜੀਲ

ਮੱਤੀ 20:17–28

17ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ, 18ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ। 19ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ। 20ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ। 21ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ। 22ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ। 23ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ। 24ਅਤੇ ਜਦ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿਝ ਗਏ। 25ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ। 26ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ। 27ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ। 28ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ