ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 24
ਆਰਥੋਡਾਕਸ ਕੈਲੰਡਰ · 11 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 24 ਫ਼ਰਵਰੀ 2027
ਬੁੱਧਵਾਰ · ਚੂੰਗੀ ਲੈਣ ਵਾਲੇ ਅਤੇ ਫ਼ਰੀਸੀ ਦਾ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Hieromartyr Blaise, Bishop of Sebaste († c. 316)
ਵਰਤ ਤੋਂ ਬਿਨਾਂ ਹਫ਼ਤਾ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ, 2ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ। 3ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ। 4ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ। 5ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ। 6ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ। 7ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ। 8ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ। 9ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ। 10ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ। 11ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ? 12ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ। 13ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ। 14ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ। 15ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ। 16ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ। 17ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ। 18ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ।
ਇੰਜੀਲ
24ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ। 25ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। 26ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ। 27ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ। 28ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀਆਂ ਟਹਿਣੀਆਂ ਨਰਮ ਹੁੰਦੀਆਂ ਹਨ, ਅਤੇ ਪੱਤੇ ਫੁੱਟਦੇ ਹਨ ਤਾਂ ਤੁਸੀਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆ ਗਈ ਹੈ। 29ਇਸੇ ਤਰ੍ਹਾਂ ਜਦ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਣਾ ਕਿ ਉਹ ਨੇੜੇ ਹੈ ਸਗੋਂ ਬੂਹੇ ਉੱਤੇ ਹੈ। 30ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀੜ੍ਹੀ ਬੀਤ ਨਾ ਜਾਵੇਗੀ। 31ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 11 ਸਿਵਲ ਕੈਲੰਡਰ ਦਾ ਫ਼ਰਵਰੀ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ