Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਫ਼ਰਵਰੀ 2027

ਵੀਰਵਾਰ · ਚਾਲੀਸੇ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਦੂਜੇ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਿਰ 17:5–10

5ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ! 6ਉਹ ਥਲ ਦੇ ਰਤਮੇ ਵਾਂਗੂੰ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਵਿਰਾਨ ਕੱਲਰ ਸ਼ੋਰ ਵਿੱਚ। 7ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ! 8ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ। 9ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ? 10ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।

ਜਵਾਬੀ ਭਜਨ

ਜ਼ਬੂ 1:1–4, 6

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। 4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। 6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਇੰਜੀਲ

ਲੂਕਾ 16:19–31

19ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ। 20ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ। 21ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ। 22ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ। 23ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ। 24ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ! 25ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ। 26ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ। 27ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ। 28ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ। 29ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ। 30ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ। 31ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ