Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 25

ਆਰਥੋਡਾਕਸ ਕੈਲੰਡਰ · 12 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 25 ਫ਼ਰਵਰੀ 2027

ਵੀਰਵਾਰ · ਚੂੰਗੀ ਲੈਣ ਵਾਲੇ ਅਤੇ ਫ਼ਰੀਸੀ ਦਾ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Iveron Icon of the Mother of God (9th C)

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਯੂਹ 1:8–2:6

8ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ। 9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ। 10ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ। 2:1ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ। 2ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ। 3ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ। 4ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ। 5ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ। 6ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।

ਇੰਜੀਲ

ਮਰਕੁ 13:31–14:2

31ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ। 32ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ। 33ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ। 34ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ। 35ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ। 36ਕਿਤੇ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤੇ ਪਏ ਵੇਖੇ। 37ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ, ਉਹ ਹੀ ਸਾਰਿਆਂ ਨੂੰ ਆਖਦਾ ਹਾਂ ਕਿ ਜਾਗਦੇ ਰਹੋ! 14:1ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ? 2ਪਰ ਉਨ੍ਹਾਂ ਨੇ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋਵੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 12 ਸਿਵਲ ਕੈਲੰਡਰ ਦਾ ਫ਼ਰਵਰੀ 25 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ