Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 26

ਆਰਥੋਡਾਕਸ ਕੈਲੰਡਰ · 13 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 26 ਫ਼ਰਵਰੀ 2027

ਸ਼ੁੱਕਰਵਾਰ · ਚੂੰਗੀ ਲੈਣ ਵਾਲੇ ਅਤੇ ਫ਼ਰੀਸੀ ਦਾ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Venerable Martinian of Cæsarea in Palestine (c.422)

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਯੂਹ 2:7–17

7ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ। 8ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ। 9ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ। 10ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ। 11ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ। 12ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ। 13ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ। 14ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। 15ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। 16ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ। 17ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।

ਇੰਜੀਲ

ਮਰਕੁ 14:3–9

3ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ। 4ਤਦ ਕਈਆਂ ਨੇ ਆਪਣੇ ਮਨ ਵਿੱਚ ਖਿਝ ਕੇ ਆਖਿਆ ਜੋ ਇਸ ਅਤਰ ਦਾ ਇਹ ਨੁਕਸਾਨ ਕਿਉਂ ਕੀਤਾ ਗਿਆ? 5ਕਿਉਂਕਿ ਇਹ ਅਤਰ ਤਿੰਨ ਸੋ ਦਿਨ ਦੀ ਮਜ਼ਦੂਰੀ ਦੀ ਕੀਮਤ ਤੋਂ (ਤਿੰਨ ਸੋ ਦੀਨਾਰ) ਵੀ ਵੱਧ ਨੂੰ ਵੇਚ ਕੇ ਕੰਗਾਲਾਂ ਨੂੰ ਵੰਡਿਆ ਜਾ ਸਕਦਾ ਸੀ, ਸੋ ਉਹ ਉਸ ਔਰਤ ਨੂੰ ਝਿੜਕਣ ਲੱਗੇ। 6ਪਰ ਯਿਸੂ ਨੇ ਆਖਿਆ, ਇਸ ਨੂੰ ਛੱਡ ਦਿਓ, ਕਿਉਂ ਇਸ ਨੂੰ ਸਤਾਉਂਦੇ ਹੋ? ਉਸ ਨੇ ਤਾਂ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ। 7ਕਿਉਂ ਜੋ ਕੰਗਾਲ ਤਾਂ ਸਦਾ ਤੁਹਾਡੇ ਨਾਲ ਰਹਿੰਦੇ ਹਨ, ਅਤੇ ਤੁਸੀਂ ਜਦੋਂ ਚਾਹੋ ਉਦੋਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ। 8ਜੋ ਉਹ ਕਰ ਸਕਦੀ ਸੀ ਉਸ ਨੇ ਕੀਤਾ। ਉਸ ਨੇ ਪਹਿਲਾਂ ਹੀ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਲਈ ਅਤਰ ਮਲਿਆ। 9ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 13 ਸਿਵਲ ਕੈਲੰਡਰ ਦਾ ਫ਼ਰਵਰੀ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ