Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 27

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਫ਼ਰਵਰੀ 2027

ਸ਼ਨੀਵਾਰ · ਚਾਲੀਸੇ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਦੂਜੇ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਨਾਰੇਕ ਦੇ ਸੰਤ ਗ੍ਰੈਗਰੀ, ਮੱਠ-ਮੁਖੀ ਅਤੇ ਕਲੀਸਿਯਾ ਦੇ ਆਚਾਰੀਆ · ਯਾਦ

ਦਿਨ ਦੇ ਪਾਠ

ਪਹਿਲਾ ਪਾਠ

ਮੀਕਾ 7:14–15, 18–20

14ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ। 15ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ। 18ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ। 19ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ। 20ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ।

ਜਵਾਬੀ ਭਜਨ

ਜ਼ਬੂ 103:1–4, 9–12

1ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! 2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ! 3ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ। 4ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ। 9ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ। 10ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ। 11ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ! 12ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!

ਇੰਜੀਲ

ਲੂਕਾ 15:1–3, 11–32

1ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ। 2ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ! 3ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ, 11ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ। 12ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ। 13ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ। 14ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ। 15ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ। 16ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ। 17ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ। 18ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। 19ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ। 20ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ। 21ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। 22ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ। 23ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ। 24ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ। 25ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ। 26ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ? 27ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ। 28ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ। 29ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ। 30ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ। 31ਪਰ ਪਿਤਾ ਉਸ ਨੂੰ ਆਖਿਆ, ਬੇਟਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸਭ ਕੁਝ ਤੇਰਾ ਹੀ ਹੈ। 32ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ