Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 27

ਆਰਥੋਡਾਕਸ ਕੈਲੰਡਰ · 14 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 27 ਫ਼ਰਵਰੀ 2027

ਸ਼ਨੀਵਾਰ · ਚੂੰਗੀ ਲੈਣ ਵਾਲੇ ਅਤੇ ਫ਼ਰੀਸੀ ਦਾ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Venerable Auxentius of Bithynia († 470)

ਵਰਤ ਤੋਂ ਬਿਨਾਂ ਹਫ਼ਤਾ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਤਿਮ 3:1–9

1ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ। 2ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। 3ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ। 4ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ। 5ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ। 6ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ। 7ਅਤੇ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸੱਚ ਦੇ ਗਿਆਨ ਤੱਕ ਕਦੇ ਪਹੁੰਚ ਨਹੀਂ ਸਕਦੀਆਂ। 8ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ। 9ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੋ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ।

ਇੰਜੀਲ

ਲੂਕਾ 20:45–21:4

45ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ, 46ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ। 47ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ। 21:1ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ। 2ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ। 3ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ। 4ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 14 ਸਿਵਲ ਕੈਲੰਡਰ ਦਾ ਫ਼ਰਵਰੀ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ