ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 1
ਆਰਥੋਡਾਕਸ ਕੈਲੰਡਰ · 16 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 1 ਮਾਰਚ 2027
ਸੋਮਵਾਰ · ਮਾਸ ਛੱਡਣ ਦਾ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
ਮਾਸ ਛੱਡਣ ਦੇ ਹਫ਼ਤੇ ਦਾ ਸੋਮਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
18ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ। 19ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ। 20ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ। 21ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ। 22ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ। 23ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ। 24ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ। 25ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ। 26ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ। 27ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ। 28ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ। 29ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ। 3:1ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ। 2ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ। 3ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ। 4ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ। 5ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ। 6ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ। ਹਰ ਕੋਈ ਜਿਹੜਾ ਪਾਪ ਕਰਦਾ ਹੈ ਉਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ। 7ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ। 8ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ। 9ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ। 10ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।
ਇੰਜੀਲ
1ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ, 2ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ। 3ਅਤੇ ਜੇ ਕੋਈ ਤੁਹਾਨੂੰ ਪੁੱਛੇ ਜੋ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਆਖਣਾ ਜੋ ਪ੍ਰਭੂ ਨੂੰ ਇਹ ਦੀ ਲੋੜ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ। 4ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ। 5ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ? 6ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ। 7ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ। 8ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ। 9ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! 10ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ! 11ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 16 ਸਿਵਲ ਕੈਲੰਡਰ ਦਾ ਮਾਰਚ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ