ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 2
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਮਾਰਚ 2027
ਮੰਗਲਵਾਰ · ਚਾਲੀਸੇ ਦਾ ਤੀਜਾ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦੇ ਤੀਜੇ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ। 5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ। 6ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ। 7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ। 8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ। 9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
ਇੰਜੀਲ
21ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ? 22ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ। 23ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ। 24ਅਤੇ ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਦਾ ਕਰਜ਼ਾ ਦੇਣਾ ਸੀ। 25ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ। 26ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੋੜ ਦਿਆਂਗਾ। 27ਤਦ ਉਸ ਨੌਕਰ ਦੇ ਮਾਲਕ ਨੇ, ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਸਾਰਾ ਕਰਜ਼ ਉਹ ਨੂੰ ਮਾਫ਼ ਕਰ ਦਿੱਤਾ। 28ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ! 29ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ਼ ਮੋੜ ਦਿਆਂਗਾ। 30ਪਰ ਉਹ ਨੇ ਉਸ ਦੀ ਨਾ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ। 31ਪਰ ਜਦੋਂ ਉਹ ਦੇ ਨਾਲ ਦੇ ਨੌਕਰਾਂ ਨੇ ਇਹ ਸਭ ਦੇਖਿਆ ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ। 32ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ। 33ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ? 34ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕੀਤਾ, ਜਿੰਨਾਂ ਚਿਰ ਉਹ ਸਾਰਾ ਕਰਜ਼ ਭਰ ਨਾ ਦੇਵੇ? 35ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ