ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 2
ਆਰਥੋਡਾਕਸ ਕੈਲੰਡਰ · 17 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 2 ਮਾਰਚ 2027
ਮੰਗਲਵਾਰ · ਮਾਸ ਛੱਡਣ ਦਾ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
ਮਾਸ ਛੱਡਣ ਦੇ ਹਫ਼ਤੇ ਦਾ ਮੰਗਲਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
10ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ। 11ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ। 12ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ। 13ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ। 14ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ। 15ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। 16ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ। 17ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? 18ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ। 19ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ। 20ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ।
ਇੰਜੀਲ
10ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ। 11ਅਤੇ ਉਹ ਇਹ ਸੁਣ ਕੇ ਅਨੰਦ ਹੋਏ ਅਤੇ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰ੍ਹਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ। 12ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ? 13ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ। 14ਅਤੇ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ? 15ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ। 16ਤਾਂ ਚੇਲੇ ਚਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਉਸੇ ਤਰ੍ਹਾਂ ਵੇਖਿਆ ਅਤੇ ਪਸਾਹ ਦੀ ਤਿਆਰੀ ਕੀਤੀ। 17ਜਦ ਸ਼ਾਮ ਪਈ ਉਹ ਉਨ੍ਹਾਂ ਬਾਰਾਂ ਦੇ ਨਾਲ ਆਇਆ। 18ਅਤੇ ਜਦ ਉਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ। 19ਤਦ ਉਹ ਉਦਾਸ ਹੋਏ ਅਤੇ ਇੱਕ-ਇੱਕ ਕਰ ਕੇ ਉਹ ਨੂੰ ਕਹਿਣ ਲੱਗੇ, ਕੀ ਉਹ ਮੈਂ ਹਾਂ? 20ਉਸ ਨੇ ਉਨ੍ਹਾਂ ਨੂੰ ਆਖਿਆ, ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਉਹ ਹੀ ਹੈ। 21ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਾ ਜੰਮਦਾ। 22ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ। 23ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ। 24ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ। 25ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ। 26ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ। 27ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ। 28ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ। 29ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ! 30ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ। 31ਪਰ ਉਹ ਨੇ ਜੋਰ ਦੇ ਕੇ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰ੍ਹਾਂ ਬੋਲੇ। 32ਫੇਰ ਉਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ। 33ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ। 34ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਐਥੇ ਠਹਿਰੋ ਅਤੇ ਜਾਗਦੇ ਰਹੋ। 35ਅਤੇ ਉਹ ਥੋੜ੍ਹਾ ਅੱਗੇ ਵੱਧ ਕੇ ਭੁੰਜੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਹੋ ਸਕੇ ਤਾਂ ਇਹ ਘੜੀ ਮੇਰੇ ਤੋਂ ਟਲ ਜਾਏ। 36ਅਤੇ ਉਸ ਨੇ ਆਖਿਆ, ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ। 37ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੇਰੇ ਕੋਲੋਂ ਇੱਕ ਘੜੀ ਵੀ ਨਾ ਜਾਗ ਹੋਇਆ? 38ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ। 39ਤਾਂ ਉਹ ਫੇਰ ਗਿਆ ਅਤੇ ਉਸੇ ਤਰ੍ਹਾਂ ਪ੍ਰਾਰਥਨਾ ਕੀਤੀ। 40ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਪਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਜੋ ਉਸ ਨੂੰ ਕੀ ਉੱਤਰ ਦੇਣ। 41ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ। 42ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 17 ਸਿਵਲ ਕੈਲੰਡਰ ਦਾ ਮਾਰਚ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ