Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 3

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਮਾਰਚ 2027

ਬੁੱਧਵਾਰ · ਚਾਲੀਸੇ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਤੀਜੇ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਬਿਵ 4:1, 5–9

1ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ ਜਿਹੜੇ ਮੈਂ ਤੁਹਾਨੂੰ ਸਿਖਾਉਂਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਜਾ ਕੇ ਉਸ ਦੇਸ਼ ਨੂੰ ਅਧਿਕਾਰ ਵਿੱਚ ਲੈ ਲਓ ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। 5ਵੇਖੋ, ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਏ ਹਨ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਉਨ੍ਹਾਂ ਦੇ ਅਨੁਸਾਰ ਕਰੋ। 6ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ। 7ਕਿਉਂ ਜੋ ਕਿਹੜੀ ਅਜਿਹੀ ਵੱਡੀ ਕੌਮ ਹੈ, ਜਿਸ ਦਾ ਪਰਮੇਸ਼ੁਰ ਉਸ ਦੇ ਐਨੇ ਨਜ਼ਦੀਕ ਹੈ, ਜਿਨ੍ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨਜ਼ਦੀਕ ਹੈ, ਜਦ ਕਦੀ ਅਸੀਂ ਉਸ ਦੇ ਅੱਗੇ ਬੇਨਤੀ ਕਰਦੇ ਹਾਂ? 8ਅਤੇ ਕਿਹੜੀ ਅਜਿਹੀ ਵੱਡੀ ਕੌਮ ਹੈ ਜਿਸ ਦੇ ਕੋਲ ਅਜਿਹੀ ਧਾਰਮਿਕ ਬਿਧੀਆਂ ਅਤੇ ਕਨੂੰਨ ਹਨ, ਜਿੰਨ੍ਹੀ ਕਿ ਇਹ ਸਾਰੀ ਬਿਵਸਥਾ ਜਿਹੜੀ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ? 9ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ।

ਜਵਾਬੀ ਭਜਨ

ਜ਼ਬੂ 147:12–13, 15–16, 19

12ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ! 13ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ। 15ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ। 16ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ। 19ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।

ਇੰਜੀਲ

ਮੱਤੀ 5:17–19

17ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ। 18ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ। 19ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ