ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 4
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਮਾਰਚ 2027
ਵੀਰਵਾਰ · ਚਾਲੀਸੇ ਦਾ ਤੀਜਾ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦੇ ਤੀਜੇ ਹਫ਼ਤੇ ਦਾ ਵੀਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਸੰਤ ਕਾਸੀਮੀਰ · ਯਾਦ
ਦਿਨ ਦੇ ਪਾਠ
ਪਹਿਲਾ ਪਾਠ
23ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ 24ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ। 25ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ 26ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪੁਰਖਿਆਂ ਨਾਲੋਂ ਵਧ ਕੇ ਬਦੀ ਕੀਤੀ। 27ਤੂੰ ਉਹਨਾਂ ਨੂੰ ਇਹ ਸਾਰੀਆਂ ਗੱਲਾਂ ਆਖੇਂਗਾ ਪਰ ਉਹ ਤੇਰੀ ਨਾ ਸੁਣਨਗੇ। ਤੂੰ ਉਹਨਾਂ ਨੂੰ ਸੱਦੇਂਗਾ ਪਰ ਉਹ ਉੱਤਰ ਨਾ ਦੇਣਗੇ। 28ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ।
ਜਵਾਬੀ ਭਜਨ
1ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ! 2ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ! 6ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ! 7ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ! 8ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ, 9ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
ਇੰਜੀਲ
14ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ। 15ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। 16ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ। 17ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ। 18ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ। 19ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ। 20ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ। 21ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ। 22ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ। 23ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
ਅੱਜ ਦੇ ਸੰਤ
- ਸੰਤ ਕਾਸੀਮੀਰ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ