ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 4
ਆਰਥੋਡਾਕਸ ਕੈਲੰਡਰ · 19 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 4 ਮਾਰਚ 2027
ਵੀਰਵਾਰ · ਮਾਸ ਛੱਡਣ ਦਾ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
ਮਾਸ ਛੱਡਣ ਦੇ ਹਫ਼ਤੇ ਦਾ ਵੀਰਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
20ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। 21ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ। 5:1ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। 2ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। 3ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। 4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। 5ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ? 6ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ। 7ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ। 8ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ। 9ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ। 10ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ। 11ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। 12ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ। 13ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ। 14ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। 15ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ। 16ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ। 17ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ। 18ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ। 19ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ। 20ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ। 21ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।
ਇੰਜੀਲ
1ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ। 2ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ। 3ਤਾਂ ਮੁੱਖ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ। 4ਪਿਲਾਤੁਸ ਨੇ ਉਸ ਤੋਂ ਫਿਰ ਪੁੱਛਿਆ, ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਵੇਖ ਉਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ! 5ਪਰ ਯਿਸੂ ਨੇ ਫੇਰ ਕੁਝ ਜ਼ਵਾਬ ਨਾ ਦਿੱਤਾ ਐਥੋਂ ਤੱਕ ਜੋ ਪਿਲਾਤੁਸ ਹੈਰਾਨ ਹੋਇਆ। 6ਉਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਸ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ। 7ਬਰੱਬਾ ਨਾਮ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਫਸਾਦੀਆਂ ਦੇ ਨਾਲ ਸੀ ਜਿਨ੍ਹਾਂ ਫਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ। 8ਅਤੇ ਲੋਕ ਨੇੜੇ ਜਾ ਕੇ ਅਰਜ਼ ਕਰਨ ਲੱਗੇ ਜੋ ਦਸਤੂਰ ਅਨੁਸਾਰ ਸਾਡੇ ਲਈ ਕਰੋ। 9ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ? 10ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਜੋ ਮੁੱਖ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ। 11ਪਰ ਮੁੱਖ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾ ਹੀ ਉਨ੍ਹਾਂ ਦੀ ਖ਼ਾਤਰ ਛੱਡ ਦੇਵੇ। 12ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫਿਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਸ ਨਾਲ ਕੀ ਕਰਾਂ? 13ਉਹ ਫੇਰ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ! 14ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਉਹ ਹੋਰ ਵੀ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ! 15ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 19 ਸਿਵਲ ਕੈਲੰਡਰ ਦਾ ਮਾਰਚ 4 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ