Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 5

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਮਾਰਚ 2027

ਸ਼ੁੱਕਰਵਾਰ · ਚਾਲੀਸੇ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਤੀਜੇ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਵਰਤ ਅਤੇ ਤੋਬਾ

ਮਾਸ ਤੋਂ ਪਰਹੇਜ਼

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਹੋਸ਼ੇ 14:1–9

1ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ। 2ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ। 3ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ। ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ। 4ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ। 5ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ, ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ, ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜ੍ਹੇਗਾ। 6ਉਹ ਦੀਆਂ ਟਹਿਣੀਆਂ ਫੈਲਣਗੀਆਂ, ਉਹ ਦਾ ਸੁਹੱਪਣ ਜ਼ੈਤੂਨ ਦੇ ਰੁੱਖ ਵਾਂਗੂੰ ਹੋਵੇਗਾ, ਅਤੇ ਉਹ ਦੀ ਖੁਸ਼ਬੋ ਲਬਾਨੋਨ ਵਾਂਗੂੰ। 7ਲੋਕ ਉਹ ਦੇ ਸਾਏ ਦੇ ਵਿੱਚ ਮੁੜਨਗੇ, ਉਹ ਕਣਕ ਵਾਂਗੂੰ ਜੀਉਣਗੇ, ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ। 8ਹੇ ਇਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ? ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਗੂੰ ਹਾਂ, ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ। 9ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ।

ਜਵਾਬੀ ਭਜਨ

ਜ਼ਬੂ 81:5–10, 13, 16

5ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ, 6ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ। 7ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ। 8ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!। 9ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ! 10ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ। 13ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ! 16ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।

ਇੰਜੀਲ

ਮਰਕੁ 12:28–34

28ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ? 29ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ। 30ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ। 31ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ। 32ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ। 33ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ। 34ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ