ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 5
ਆਰਥੋਡਾਕਸ ਕੈਲੰਡਰ · 20 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 5 ਮਾਰਚ 2027
ਸ਼ੁੱਕਰਵਾਰ · ਮਾਸ ਛੱਡਣ ਦਾ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
ਮਾਸ ਛੱਡਣ ਦੇ ਹਫ਼ਤੇ ਦਾ ਸ਼ੁੱਕਰਵਾਰ
ਵਰਤ ਦਾ ਦਿਨ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ। 2ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ। 3ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ। 4ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ। 5ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ। 6ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ। 7ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ। 8ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ। 9ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ। 10ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। 11ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ। 12ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ। 13ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੇਰੀ ਸੁੱਖ-ਸਾਂਦ ਪੁੱਛਦੇ ਹਨ।
ਇੰਜੀਲ
22ਅਤੇ ਉਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ “ਖੋਪੜੀ ਦਾ ਥਾਂ ਹੈ” ਲਿਆਏ। 25ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ। 33ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ। 34ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ? 35ਤਾਂ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ! 36ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ? 37ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ। 38ਅਤੇ ਹੈਕਲ ਦਾ ਪੜਦਾ ਉੱਪਰੋਂ ਲੈ ਕੇ ਹੇਠਾਂ ਤੱਕ ਫਟ ਕੇ ਦੋ ਹੋ ਗਿਆ। 39ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ! 40ਕਈ ਔਰਤਾਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ। 41ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਰਹਿੰਦੀਆਂ ਅਤੇ ਉਸ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਹੁਤ ਸਾਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 20 ਸਿਵਲ ਕੈਲੰਡਰ ਦਾ ਮਾਰਚ 5 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ