ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 6
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਮਾਰਚ 2027
ਸ਼ਨੀਵਾਰ · ਚਾਲੀਸੇ ਦਾ ਤੀਜਾ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦੇ ਤੀਜੇ ਹਫ਼ਤੇ ਦਾ ਸ਼ਨੀਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
1ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ। 2ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ! 3ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ। 4ਹੇ ਇਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ? ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ? ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ। 5ਇਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਉਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਂ ਚਾਨਣ ਵਾਂਗੂੰ ਨਿੱਕਲਦੇ ਹਨ। 6ਮੈਂ ਬਲੀਦਾਨ ਨਹੀਂ ਸਗੋਂ ਦਯਾ ਚਾਹੁੰਦਾ ਹਾਂ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ! 2ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ, 16ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ। 17ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ। 18ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ। 19ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।
ਇੰਜੀਲ
9ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ, 10ਕਿ ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ। 11ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ! 12ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ। 13ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ! 14ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ