Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 6

ਆਰਥੋਡਾਕਸ ਕੈਲੰਡਰ · 21 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 6 ਮਾਰਚ 2027

ਸ਼ਨੀਵਾਰ · ਮਾਸ ਛੱਡਣ ਦਾ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

ਮਾਸ ਛੱਡਣ ਦੇ ਹਫ਼ਤੇ ਦਾ ਸ਼ਨੀਵਾਰ

ਯਾਦ ਦਾ ਸ਼ਨੀਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ (ਸੁਰਗਵਾਸੀਆਂ ਲਈ)

1 ਥੱਸ 4:13–17

13ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ। 14ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ। 15ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। 16ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।

ਪੱਤ੍ਰੀ

1 ਕੁਰਿੰਥੀ 10:23–28

23ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ। 24ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ। 25ਜੋ ਕੁਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ। 26ਕਿਉਂ ਜੋ ਧਰਤੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ। 27ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁਛੋ। 28ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ।

ਇੰਜੀਲ (ਸੁਰਗਵਾਸੀਆਂ ਲਈ)

ਯੂਹ 5:24–30

24ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। 25ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। 26ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। 27ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। 28ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। 29ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।” 30“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।

ਇੰਜੀਲ

ਲੂਕਾ 21:8–9, 25–27, 33–36

8ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ। 9ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।” 25ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ। 26ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। 27ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ। 33ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ। 34ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ! 35ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ। 36ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 21 ਸਿਵਲ ਕੈਲੰਡਰ ਦਾ ਮਾਰਚ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ