ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 7
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਮਾਰਚ 2027
ਐਤਵਾਰ · ਚਾਲੀਸੇ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦਾ ਚੌਥਾ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਗੁਲਾਬੀ
ਦਿਨ ਦੇ ਪਾਠ
ਪਹਿਲਾ ਪਾਠ
14ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ 15ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ 16ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ 19ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ 20ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫ਼ਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ 21ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾਂ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ। 22ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ, 23ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ।
ਜਵਾਬੀ ਭਜਨ
1ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ। 2ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ, 3ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖ਼ੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ! 4ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ? 5ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ, 6ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!
ਦੂਜਾ ਪਾਠ
4ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! 5ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ! 6ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ! 7ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! 8ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ! 9ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ! 10ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
ਇੰਜੀਲ
14ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ। 15ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।” 16ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। 17ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। 18ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। 19ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। 20ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ। 21ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
ਅੱਜ ਦੇ ਸੰਤ
- ਸੰਤ ਪਰਪੇਤੁਆ ਅਤੇ ਫ਼ੇਲੀਸਿਟੀ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ