ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 7
ਆਰਥੋਡਾਕਸ ਕੈਲੰਡਰ · 22 ਫ਼ਰਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 7 ਮਾਰਚ 2027
ਐਤਵਾਰ · ਸੁਰ 7
ਤਿਉਹਾਰ ਅਤੇ ਸੰਤ
ਮਾਸ ਛੱਡਣ ਦਾ ਐਤਵਾਰ
ਅੰਤਮ ਨਿਆਂ ਦਾ ਐਤਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਸੱਤਵੀਂ ਇੰਜੀਲ
1ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ। 2ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?” 3ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ। 4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ। 5ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ। 6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ। 7ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ। 8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ। 9ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ। 10ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
ਪੱਤ੍ਰੀ
8ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ। ਜੇ ਨਾ ਖਾਈਏ ਸਾਨੂੰ ਕੁਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ। 9ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਕਮਜ਼ੋਰਾਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ। 10ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ? 11ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ। 12ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ। 13ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ। 9:1ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰਾ ਕੰਮ ਨਹੀਂ ਹੋ? 2ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।
ਇੰਜੀਲ
31ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ। 32ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ। 33ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ। 34ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ। 35ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ, 36ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ। 37ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਵੇਖਿਆ ਤੇ ਤੈਨੂੰ ਪਿਲਾਇਆ? 38ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ? 39ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ? 40ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ। 41ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। 42ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ। 43ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ। 44ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ? 45ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ। 46ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 22 ਸਿਵਲ ਕੈਲੰਡਰ ਦਾ ਮਾਰਚ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ