Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 8

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਮਾਰਚ 2027

ਸੋਮਵਾਰ · ਚਾਲੀਸੇ ਦਾ ਚੌਥਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਚੌਥੇ ਹਫ਼ਤੇ ਦਾ ਸੋਮਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਪਰਮੇਸ਼ੁਰ ਦੇ ਸੰਤ ਜੌਨ, ਧਰਮਸੰਘੀ · ਯਾਦ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 65:17–21

17ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ। 18ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ। 19ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ, 20ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ। 21ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।

ਜਵਾਬੀ ਭਜਨ

ਜ਼ਬੂ 30:1, 3–5, 10–12

1ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ। 3ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। 4ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ! 5ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ। 10ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ! 11ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ। 12ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।

ਇੰਜੀਲ

ਯੂਹ 4:43–54

43ਦੋ ਦਿਨਾਂ ਤੋਂ ਬਾਅਦ, ਯਿਸੂ ਉੱਥੋਂ ਵਿਦਾ ਹੋ ਕੇ ਗਲੀਲ ਨੂੰ ਚਲਿਆ ਗਿਆ। 44ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ। 45ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ। 46ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ। 47ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਵਾਲਾ ਸੀ। 48ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।” 49ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।” 50ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ। 51ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।” 52ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।” 53ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ। 54ਇਹ ਦੂਜਾ ਚਮਤਕਾਰ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਅਦ ਕੀਤਾ ਸੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ