ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 9
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਮਾਰਚ 2027
ਮੰਗਲਵਾਰ · ਚਾਲੀਸੇ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦੇ ਚੌਥੇ ਹਫ਼ਤੇ ਦਾ ਮੰਗਲਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਰੋਮ ਦੀ ਸੰਤ ਫ਼੍ਰਾਂਸਿਸ, ਧਰਮਸੰਘੀ · ਯਾਦ
ਦਿਨ ਦੇ ਪਾਠ
ਪਹਿਲਾ ਪਾਠ
1ਫੇਰ ਉਹ ਮਨੁੱਖ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ। 2ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ, ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਵੱਲ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ। 3ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿੱਟਿਆਂ ਤੱਕ ਸੀ। 4ਫੇਰ ਉਸ ਨੇ ਹਜ਼ਾਰ ਹੱਥ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗੋਡਿਆਂ ਤੱਕ ਸੀ। ਫੇਰ ਉਸ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਲੱਕ ਤੱਕ ਸੀ। 5ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸਕਦਾ ਸੀ, ਕਿਉਂ ਜੋ ਪਾਣੀ ਚੜ੍ਹ ਕੇ ਤੈਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ, ਜਿਹ ਨੂੰ ਪਾਰ ਕਰਨਾ ਅਸੰਭਵ ਸੀ। 6ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ? ਤਦ ਉਹ ਮੈਨੂੰ ਲੈ ਆਇਆ ਅਤੇ ਨਾਲੇ ਦੇ ਕੰਢੇ ਤੇ ਮੋੜ ਲਿਆਂਦਾ। 7ਜਦ ਮੈਂ ਮੁੜ ਕੇ ਪਹੁੰਚਿਆ ਤਾਂ ਵੇਖੋ, ਨਾਲੇ ਦੇ ਇਸ ਪਾਸੇ ਤੇ ਦੂਜੇ ਪਾਸੇ ਬਹੁਤ ਸਾਰੇ ਰੁੱਖ ਸਨ। 8ਤਦ ਉਹ ਨੇ ਮੈਨੂੰ ਆਖਿਆ ਕਿ ਇਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ। 9ਅਜਿਹਾ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲ ਜੰਤੂ ਜੋ ਬਹੁਤ ਸਾਰੇ ਹਨ, ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ, ਕਿਉਂ ਜੋ ਇਹ ਪਾਣੀ ਉੱਥੇ ਪਹੁੰਚਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿਤੇ ਇਹ ਨਾਲੇ ਪਹੁੰਚਣਗੇ ਜੀਵਨ ਬਖ਼ਸ਼ਣਗੇ। 12ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪ੍ਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ, ਜਿਹਨਾਂ ਦੇ ਪੱਤੇ ਕਦੇ ਨਾ ਸੁੱਕਣਗੇ ਅਤੇ ਜਿਹਨਾਂ ਦੇ ਮੇਵੇ ਕਦੇ ਨਾ ਮੁੱਕਣਗੇ। ਉਹਨਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ, ਕਿਉਂ ਜੋ ਉਹਨਾਂ ਨੂੰ ਉਹ ਪਾਣੀ ਲੱਗਦੇ ਹਨ, ਜਿਹੜੇ ਪਵਿੱਤਰ ਸਥਾਨ ਵਿੱਚੋਂ ਨਿੱਕਲਦੇ ਹਨ ਅਤੇ ਉਹਨਾਂ ਦੇ ਮੇਵੇ ਖਾਣ ਲਈ ਅਤੇ ਉਹਨਾਂ ਦੇ ਪੱਤੇ ਦਵਾਈ ਦੇ ਕੰਮ ਆਉਣਗੇ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ। 2ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, 4ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ। 5ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ। 7ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ। 8ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
ਇੰਜੀਲ
1ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ। 2ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ। 3ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ। 5ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ। 6ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?” 7ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।” 8ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।” 9ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ। 10ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।” 11ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।” 12ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?” 13ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ। 14ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।” 15ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ। 16ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
ਅੱਜ ਦੇ ਸੰਤ
- ਰੋਮ ਦੀ ਸੰਤ ਫ਼੍ਰਾਂਸਿਸ, ਧਰਮਸੰਘੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ