Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 9

ਆਰਥੋਡਾਕਸ ਕੈਲੰਡਰ · 24 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 9 ਮਾਰਚ 2027

ਮੰਗਲਵਾਰ · ਪਨੀਰ ਦਾ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

ਪਨੀਰ ਦੇ ਹਫ਼ਤੇ ਦਾ ਮੰਗਲਵਾਰ

ਪਨੀਰ ਦਾ ਹਫ਼ਤਾ

ਮਾਸ ਨਹੀਂ; ਦੁੱਧ ਦੀਆਂ ਚੀਜ਼ਾਂ, ਆਂਡੇ ਅਤੇ ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ (ਅਗਰਦੂਤ ਲਈ)

ਯਸਾ 40; ਯਸਾ 41; ਯਸਾ 45; ਯਸਾ 48; ਯਸਾ 54 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ (ਅਗਰਦੂਤ ਲਈ)

ਮਲਾ 3; ਮਲਾ 4 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ (ਅਗਰਦੂਤ ਲਈ)

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ: ਇੰਜੀਲ (ਅਗਰਦੂਤ ਲਈ)

ਲੂਕਾ 7:17–30

17ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ। 18ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ। 19ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ। 20ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ? 21ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ। 22ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। 23ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ। 24ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? 25ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ। 26ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ। 27ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ। 28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ। 29ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ। 30ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।

ਪੱਤ੍ਰੀ

ਯਹੂ 1:1–10

1ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ, 2ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ। 3ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ। 4ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ। 5ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ। 6ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। 7ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। 8ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ। 9ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ! 10ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।

ਪੱਤ੍ਰੀ (ਅਗਰਦੂਤ ਲਈ)

2 ਕੁਰਿੰਥੀ 4:6–15

6ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ। 7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। 8ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। 9ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ। 10ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। 11ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ। 12ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ। 13ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ। 14ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ। 15ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।

ਇੰਜੀਲ

ਲੂਕਾ 22:39–42, 45–23:1

39ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ। 40ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ। 41ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ, 42ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ। 45ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ। 46ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ। 47ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ। 48ਤਦ ਯਿਸੂ ਨੇ ਉਸ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ? 49ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ? 50ਅਤੇ ਉਨ੍ਹਾਂ ਵਿੱਚੋਂ ਇੱਕ ਨੇ ਪ੍ਰਧਾਨ ਜਾਜਕ ਦੇ ਸੇਵਕ ਨੂੰ ਮਾਰ ਕੇ ਉਸ ਦਾ ਸੱਜਾ ਕੰਨ ਵੱਢ ਦਿੱਤਾ। 51ਪਰ ਯਿਸੂ ਨੇ ਅੱਗੋਂ ਆਖਿਆ, ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ। 52ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ? 53ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ। 54ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ। 55ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ। 56ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ। 57ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਔਰਤ, ਮੈਂ ਉਸ ਨੂੰ ਜਾਣਦਾ ਹੀ ਨਹੀਂ! 58ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ! 59ਕੁਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ। 60ਪਰ ਪਤਰਸ ਨੇ ਆਖਿਆ, ਹੇ ਭਾਈ, ਮੈਨੂੰ ਪਤਾ ਨਹੀਂ, ਜੋ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਉਸੇ ਸਮੇਂ ਮੁਰਗੇ ਨੇ ਬਾਂਗ ਦੇ ਦਿੱਤੀ। 61ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ। 62ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ। 63ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ। 64ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ। 65ਉਨ੍ਹਾਂ ਨੇ ਕੁਫ਼ਰ ਬਕਦਿਆਂ ਅਤੇ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ। 66ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ, 67ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ। 68ਜੇਕਰ ਮੈਂ ਕੁਝ ਪੁੱਛਾਂ ਤਾਂ ਤੁਸੀਂ ਕਦੀ ਉੱਤਰ ਨਾ ਦਿਓਗੇ। 69ਪਰ ਇਸ ਤੋਂ ਬਾਅਦ ਮਨੁੱਖ ਦਾ ਪੁੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ। 70ਤਦ ਉਨ੍ਹਾਂ ਸਭਨਾਂ ਨੇ ਆਖਿਆ, ਭਲਾ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ? ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਹੀ ਕਹਿੰਦੇ ਹੋ, ਮੈਂ ਹਾਂ। 71ਤਦ ਉਨ੍ਹਾਂ ਨੇ ਕਿਹਾ, ਹੁਣ ਸਾਨੂੰ ਗਵਾਹੀ ਦੀ ਹੋਰ ਕੀ ਲੋੜ ਹੈ? ਕਿਉਂ ਜੋ ਅਸੀਂ ਆਪ ਉਸ ਦੇ ਮੂੰਹੋਂ ਸੁਣਿਆ ਹੈ। 23:1ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਯਿਸੂ ਨੂੰ ਪਿਲਾਤੁਸ ਦੇ ਕੋਲ ਲੈ ਗਈ।

ਇੰਜੀਲ (ਅਗਰਦੂਤ ਲਈ)

ਮੱਤੀ 11:2–15

2ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ, 3ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ? 4ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ, 5ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। 6ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ। 7ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? 8ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ। 9ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ। 10ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ। 11ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ। 12ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ। 13ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ। 14ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ। 15ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 24 ਸਿਵਲ ਕੈਲੰਡਰ ਦਾ ਮਾਰਚ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ