ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 10
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਮਾਰਚ 2027
ਬੁੱਧਵਾਰ · ਚਾਲੀਸੇ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦੇ ਚੌਥੇ ਹਫ਼ਤੇ ਦਾ ਬੁੱਧਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
8ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ, 9ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ। 10ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ। 11ਮੈਂ ਆਪਣੇ ਸਾਰੇ ਪਰਬਤਾਂ ਨੂੰ ਰਾਹ ਬਣਾਵਾਂਗਾ, ਅਤੇ ਮੇਰੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ। 12ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਅਸਵਨ ਦੇਸ ਤੋਂ ਆਉਣਗੇ। 13ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ। 14ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੂ ਨੇ ਮੈਨੂੰ ਭੁਲਾ ਦਿੱਤਾ ਹੈ। 15ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।
ਜਵਾਬੀ ਭਜਨ
8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ। 9ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ। 13ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ। 14ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ। 17ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ। 18ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
ਇੰਜੀਲ
17ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।” 18ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।” 19ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ। 20ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ। 21ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ। 22ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ। 23ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ। 24ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। 25ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। 26ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। 27ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। 28ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। 29ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।” 30“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ