ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 12
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਮਾਰਚ 2027
ਸ਼ੁੱਕਰਵਾਰ · ਚਾਲੀਸੇ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦੇ ਚੌਥੇ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਵਰਤ ਅਤੇ ਤੋਬਾ
ਮਾਸ ਤੋਂ ਪਰਹੇਜ਼
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ। 17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ। 18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ। 19ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ। 20ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ। 22ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।
ਇੰਜੀਲ
1ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ। 2ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ। 10ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ। 25ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ। 26ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ। 27ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?” 28ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ। 29ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।” 30ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ