Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 12

ਆਰਥੋਡਾਕਸ ਕੈਲੰਡਰ · 27 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 12 ਮਾਰਚ 2027

ਸ਼ੁੱਕਰਵਾਰ · ਪਨੀਰ ਦਾ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

ਪਨੀਰ ਦੇ ਹਫ਼ਤੇ ਦਾ ਸ਼ੁੱਕਰਵਾਰ

ਪਨੀਰ ਦਾ ਹਫ਼ਤਾ

ਮਾਸ ਨਹੀਂ; ਦੁੱਧ ਦੀਆਂ ਚੀਜ਼ਾਂ, ਆਂਡੇ ਅਤੇ ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਜ਼ਕ 8:7–17

7ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਦੇਖ, ਮੈਂ ਆਪਣੀ ਪਰਜਾ ਨੂੰ ਪੂਰਬੀ ਦੇਸ ਤੋਂ ਅਤੇ ਪੱਛਮੀ ਦੇਸ ਬਚਾਵਾਂਗਾ। 8ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ। 9ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਇਹ ਬਚਨ ਇਹਨਾਂ ਦਿਨਾਂ ਵਿੱਚ ਸੁਣਦੇ ਹੋ, ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਂ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ। 10ਕਿਉਂ ਜੋ ਉਹਨਾਂ ਦਿਨਾਂ ਤੋਂ ਪਹਿਲਾਂ ਨਾ ਆਦਮੀ ਲਈ ਮਜ਼ਦੂਰੀ ਸੀ, ਨਾ ਪਸ਼ੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ। ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ। 11ਪਰ ਮੈਂ ਹੁਣ ਇਸ ਪਰਜਾ ਦੇ ਬਚੇ ਹੋਏ ਲੋਕਾਂ ਲਈ ਪਹਿਲਿਆਂ ਦਿਨਾਂ ਵਾਂਗੂੰ ਨਹੀਂ ਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। 12ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ। 13ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ! 14ਕਿਉਂ ਜੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਤਰ੍ਹਾਂ ਮੈਂ ਉਸ ਸਮੇਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ, ਜਦੋਂ ਤੁਹਾਡੇ ਪੁਰਖਿਆਂ ਨੇ ਮੈਨੂੰ ਕ੍ਰੋਧਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਕਿਹਾ, 15ਉਸੇ ਤਰ੍ਹਾਂ ਮੈਂ ਫੇਰ ਠਾਣ ਲਿਆ ਹੈ ਕਿ ਇਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ। ਤੁਸੀਂ ਨਾ ਡਰੋ! 16ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਂ ਕਰੋ। 17ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਜ਼ਕ 8:19–23

19ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਚੌਥੇ, ਪੰਜਵੇ, ਸੱਤਵੇਂ ਅਤੇ ਦੱਸਵੇਂ ਮਹੀਨੇ ਦੇ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ। ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ। 20ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ 21ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਤੇ ਮੈਂ ਵੀ ਚੱਲਾਂਗਾ। 22ਬਹੁਤ ਸਾਰੇ ਲੋਕ ਅਤੇ ਸੂਰਬੀਰ ਕੌਮਾਂ ਸੈਨਾਂ ਦੇ ਯਹੋਵਾਹ ਨੂੰ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ। 23ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 27 ਸਿਵਲ ਕੈਲੰਡਰ ਦਾ ਮਾਰਚ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ