Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 13

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਮਾਰਚ 2027

ਸ਼ਨੀਵਾਰ · ਚਾਲੀਸੇ ਦਾ ਚੌਥਾ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਚੌਥੇ ਹਫ਼ਤੇ ਦਾ ਸ਼ਨੀਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਿਰ 11:18–20

18ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ। 19ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ! 20ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।

ਜਵਾਬੀ ਭਜਨ

ਜ਼ਬੂ 7:1–2, 8–11

1ਦਾਊਦ ਦਾ ਸ਼ੀਗਾਯੋਨ ਨਾਮਕ ਭਜਨ ਜੋ ਉਸ ਨੇ ਬਿਨਯਾਮੀਨ ਕੂਸ਼ ਦੀਆਂ ਗੱਲਾਂ ਦੇ ਕਾਰਨ ਯਹੋਵਾਹ ਦੇ ਸਾਹਮਣੇ ਗਾਇਆ ਸੀ। ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ! ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ, 2ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ। 8ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ। 9ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ। 10ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ। 11ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।

ਇੰਜੀਲ

ਯੂਹ 7:40–53

40ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।” 41ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ? 42ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?” 43ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ। 44ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ। 45ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?” 46ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ।” 47ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ? 48ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ! 49ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ। 50ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ। 51ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?” 52ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ? 53ਪੋਥੀਆਂ ਪੜ੍ਹੋ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ-ਆਪਣੇ ਘਰ ਚਲੇ ਗਏ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ