Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 13

ਆਰਥੋਡਾਕਸ ਕੈਲੰਡਰ · 28 ਫ਼ਰਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 13 ਮਾਰਚ 2027

ਸ਼ਨੀਵਾਰ · ਪਨੀਰ ਦਾ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

ਪਨੀਰ ਦੇ ਹਫ਼ਤੇ ਦਾ ਸ਼ਨੀਵਾਰ

ਸੁਰਗਵਾਸੀ ਧਰਮੀ ਮੱਠਵਾਸੀਆਂ ਦੀ ਯਾਦ

ਪਨੀਰ ਦਾ ਹਫ਼ਤਾ

ਮਾਸ ਨਹੀਂ; ਦੁੱਧ ਦੀਆਂ ਚੀਜ਼ਾਂ, ਆਂਡੇ ਅਤੇ ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ (ਸੁਰਗਵਾਸੀਆਂ ਲਈ)

ਗਲਾ 5:22–6:2

22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਪੱਤ੍ਰੀ

ਰੋਮ 14:19–23; 16:25–27

19ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ। 20ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ। ਸਭ ਕੁਝ ਸ਼ੁੱਧ ਤਾਂ ਹੈ, ਪਰ ਉਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ। 21ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ। 22ਤੇਰਾ ਜੋ ਵਿਸ਼ਵਾਸ ਹੈ, ਉਸ ਨੂੰ ਪਰਮੇਸ਼ੁਰ ਦੇ ਸਾਹਮਣੇ ਆਪਣੇ ਮਨ ਵਿੱਚ ਰੱਖ। ਧੰਨ ਉਹ ਜਿਹੜਾ ਉਸ ਕੰਮ ਵਿੱਚ ਜਿਹ ਨੂੰ ਉਹ ਠੀਕ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ। 23ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਵਿਸ਼ਵਾਸ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਵਿਸ਼ਵਾਸ ਨਾਲ ਨਹੀਂ ਹੁੰਦਾ ਹੈ ਸੋ ਪਾਪ ਹੈ। 16:25ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। 26ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। 27ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!

ਇੰਜੀਲ (ਸੁਰਗਵਾਸੀਆਂ ਲਈ)

ਮੱਤੀ 11:27–30

27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।

ਇੰਜੀਲ

ਮੱਤੀ 6:1–13

1ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ। 2ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ। 3ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ, 4ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ। 5ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ। 6ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ। 7ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ। 8ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ। 9ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, 10ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ। 11ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ, 12ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ, 13ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਫ਼ਰਵਰੀ 28 ਸਿਵਲ ਕੈਲੰਡਰ ਦਾ ਮਾਰਚ 13 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ