ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 14
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਮਾਰਚ 2027
ਐਤਵਾਰ · ਚਾਲੀਸੇ ਦਾ ਪੰਜਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦਾ ਪੰਜਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
31ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ 32ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ 33ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ 34ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ! 2ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ, 10ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ। 11ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ! 12ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ। 13ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
ਦੂਜਾ ਪਾਠ
7ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ। 8ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ। 9ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।
ਇੰਜੀਲ
20ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ। 21ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।” 22ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ। 23ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ। 24ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ। 25ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। 26ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।” 27ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ। 28ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।” 29ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।” 30ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ। 31ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ। 32ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।” 33ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ