ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 14
ਆਰਥੋਡਾਕਸ ਕੈਲੰਡਰ · 1 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 14 ਮਾਰਚ 2027
ਐਤਵਾਰ · ਸੁਰ 8
ਤਿਉਹਾਰ ਅਤੇ ਸੰਤ
ਪਨੀਰ ਛੱਡਣ ਦਾ ਐਤਵਾਰ. ਆਦਮ ਦਾ ਸਵਰਗ ਵਿੱਚੋਂ ਕੱਢਿਆ ਜਾਣਾ
ਮਾਫ਼ੀ ਦਾ ਐਤਵਾਰ
ਪਨੀਰ ਦਾ ਹਫ਼ਤਾ
ਮਾਸ ਨਹੀਂ; ਦੁੱਧ ਦੀਆਂ ਚੀਜ਼ਾਂ, ਆਂਡੇ ਅਤੇ ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਅੱਠਵੀਂ ਇੰਜੀਲ
11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ। 12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ। 13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।” 14ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ। 15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।” 16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।” 17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।” 18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
ਪੱਤ੍ਰੀ
11ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ। 12ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ। 13ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ। 14ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ। 14:1ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ। 2ਕਿਉਂਕਿ ਇੱਕ ਨੂੰ ਵਿਸ਼ਵਾਸ ਹੈ ਕਿ ਸਭ ਕੁਝ ਖਾਣਾ ਯੋਗ ਹੈ, ਪਰ ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਸਾਗ ਪੱਤ ਹੀ ਖਾਂਦਾ ਹੈ। 3ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ। 4ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।
ਇੰਜੀਲ
14ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। 15ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ। 16ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ। 17ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ। 18ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ। 19ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। 20ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ। 21ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 1 ਸਿਵਲ ਕੈਲੰਡਰ ਦਾ ਮਾਰਚ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ