ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 15
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਮਾਰਚ 2027
ਸੋਮਵਾਰ · ਚਾਲੀਸੇ ਦਾ ਪੰਜਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦੇ ਪੰਜਵੇਂ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
ਇੰਜੀਲ
1ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਗਿਆ। 2ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। 3ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ। 4ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਜੀ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ 5ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?” 6ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ। 7ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।” 8ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁਝ ਲਿਖਣ ਲੱਗ ਪਿਆ। 9ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ। 10ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?” 11ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।”
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ