ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 16
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਮਾਰਚ 2027
ਮੰਗਲਵਾਰ · ਚਾਲੀਸੇ ਦਾ ਪੰਜਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦੇ ਪੰਜਵੇਂ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
4ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ। 5ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ! 6ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ। 7ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ। 8ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ। 9ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ।
ਜਵਾਬੀ ਭਜਨ
1ਦੀਨ ਜਨ ਦੀ ਉਸ ਸਮੇਂ ਦੀ ਪ੍ਰਾਰਥਨਾ ਜਦੋਂ ਉਹ ਦੁੱਖ ਦਾ ਮਾਰਿਆ ਆਪਣੇ ਸੋਗ ਦੀਆਂ ਸਾਰੀਆਂ ਗੱਲਾਂ ਯਹੋਵਾਹ ਦੇ ਅੱਗੇ ਖੋਲ੍ਹ ਕੇ ਕਹਿੰਦਾ ਹੈ ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੱਕ ਪਹੁੰਚੇ! 2ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇ! 15ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ। 16ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ। 17ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ। 18ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ। 19ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ, 20ਕਿ ਗ਼ੁਲਾਮ ਦਾ ਹਾਉਂਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
ਇੰਜੀਲ
21ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।” 22ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ।” 23ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ। 24ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।” 25ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ। 26ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।” 27ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ। 28ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ। 29ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।” 30ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ